JALANDHAR WEATHER

ਸਰਹੱਦੀ ਪਿੰਡ ਕੱਕੜ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਚੋਗਾਵਾਂ, 29 ਜੂਨ (ਗੁਰਵਿੰਦਰ ਸਿੰਘ ਕਲਸੀ)- ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ, ਕੱਕੜ ਵਿਖੇ ਬੀ.ਐਸ.ਐਫ ਦੇ ਜਵਾਨਾਂ ਵੱਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ ਦੌਰਾਨ ਬੀ.ਐਸ.ਐਫ ਦੇ ਜਵਾਨਾਂ ਨੇ ਡਰੋਨ ਦੇ ਸ਼ੂਕਣ ਦੀ ਆਵਾਜ਼ ਸੁਣੀ। ਬੀ.ਐਸ.ਐਫ ਦੇ ਜਵਾਨਾਂ ਵੱਲੋਂ ਚੱਪੇ-ਚੱਪੇ ਤੇ ਤਲਾਸ਼ੀ ਬਿਆਨ ਚਲਾਇਆ ਗਿਆ ਤਾਂ ਖੇਤਾਂ ਵਿਚ ਡਿੱਗੀ 5 ਕਿਲੋ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਹ ਖੇਪ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਬਣਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ