JALANDHAR WEATHER

ਦੀਨਾਨਗਰ ਦੇ ਰੇਲਵੇ ਸਟੇਸ਼ਨ ਨੇੜੇ ਦਿਖੇ 2 ਸ਼ੱਕੀ ਵਿਅਕਤੀ

ਦੀਨਾਨਗਰ, 1 ਜੁਲਾਈ (ਸੋਢੀ/ਸ਼ਰਮਾ)- ਦੀਨਾਨਗਰ ਦੇ ਰੇਲਵੇ ਸਟੇਸ਼ਨ ਨਜ਼ਦੀਕ ਦੇਰ ਰਾਤ ਦੋ ਸ਼ਕੀ ਵਿਅਕਤੀਆਂ ਨੂੰ ਦੇਖਿਆ ਗਿਆ, ਜਿਸ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਪੁਲਿਸ ਵਲੋਂ ਦੇਰ ਰਾਤ ਕਰੀਬ 12 ਵਜੇ ਤੱਕ ਤਲਾਸ਼ੀ ਅਭਿਆਨ ਚਲਾਇਆ ਗਿਆ ਪਰ ਕੁਝ ਵੀ ਨਹੀਂ ਮਿਲਿਆ। ਇਸ ਤੋਂ ਪਹਿਲਾਂ ਵੀ ਬਮਿਆਲ ਸੈਕਟਰ ਅਤੇ ਜੰਮੂ ਸਰਹੱਦ ਨੇੜੇ ਵੀ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਨਾਲ ਜਿਥੇ ਜ਼ਿਲ੍ਹਾ ਪਠਾਨਕੋਟ ਤੇ ਗੁਰਦਾਸਪੁਰ ਰੈੱਡ ਅਲਰਟ ’ਤੇ ਹੈ, ਉਥੇ ਹੀ ਪੁਲਿਸ ਵਲੋਂ ਲਗਾਤਾਰ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਵਰਣਨਯੋਗ ਹੈ ਕਿ ਦੀਨਾਨਗਰ ਵਿਖੇ ਪਹਿਲਾਂ ਵੀ 27 ਜੁਲਾਈ 2015 ਨੂੰ ਅੱਤਵਾਦੀ ਹਮਲਾ ਹੋ ਚੁੱਕਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟੀ ਹੋਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ