JALANDHAR WEATHER

ਨਾਰਾਜ਼ ਸੀਨੀਅਰ ਅਕਾਲੀ ਆਗੂ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਦਲਣ ਦੀ ਮੰਗ ਕਰ ਰਹੇ ਨਾਰਾਜ਼ ਸੀਨੀਅਰ ਅਕਾਲੀ ਆਗੂ ਆਪਣੀ ਅਕਾਲੀ ਸਰਕਾਰ ਸਮੇਂ ਹੋਈਆਂ ਭੁੱਲਾਂ ਸੰਬੰਧੀ ਖਿਮਾ ਯਾਚਨਾ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਰਹੇ ਹਨ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ, ਭਾਈ ਮਨਜੀਤ ਸਿੰਘ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਚਰਨਜੀਤ ਸਿੰਘ ਬਰਾੜ ਤੇ ਕਰਨੈਲ ਸਿੰਘ ਪੰਜੋਲੀ ਆਦਿ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਪੁੱਜ ਗਏ ਹਨ। ਇਨ੍ਹਾਂ ਅਕਾਲੀ ਆਗੂਆਂ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਇਨ੍ਹਾਂ ਆਗੂਆਂ ਵਲੋਂ ਸਮਰਥਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਅਰਦਾਸ ਕਰਨ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ