JALANDHAR WEATHER

ਫ਼ੌਜ ਤੇ ਪੁਲਿਸ ਨੇ ਸਾਂਝੇ ਯਤਨਾਂ ਨਾਲ ਖੱਡ ’ਚ ਡਿੱਗਣ ਤੋਂ ਬਚਾਈ ਗੱਡੀ

ਸ੍ਰੀਨਗਰ, 3 ਜੁਲਾਈ- ਜੰਮੂ ਵਿਖੇ ਰੱਖਿਆ ਵਿਭਾਗ ਦੇ ਜਨ ਸੰਪਰਕ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਬੀਤੇ ਦਿਨ ਰਾਮਬਨ ਵਿਖੇ ਰਾਸ਼ਟਰੀ ਰਾਜਮਾਰਗ-44 ’ਤੇ ਉਦੋਂ ਇਕ ਵੱਡੇ ਹਾਦਸੇ ਨੂੰ ਟਾਲ ਦਿੱਤਾ, ਜਦੋਂ ਪੰਜਾਬ ਵੱਲ ਜਾ ਰਿਹਾ ਇਕ ਲੰਗਰ ਵਾਹਨ ਬ੍ਰੇਕ ਫ਼ੇਲ੍ਹ ਹੋਣ ਕਾਰਨ ਕੰਟਰੋਲ ਗੁਆ ਬੈਠਾ। ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਦੇ ਨਾਲ ਭਾਰਤੀ ਫ਼ੌਜ ਦੇ ਜਵਾਨਾਂ ਨੇ ਬੱਸ ਨੂੰ ਹੌਲੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਆਖ਼ਰਕਾਰ ਗੱਡੀ ਦੇ ਟਾਇਰਾਂ ਦੇ ਹੇਠਾਂ ਪੱਥਰ ਰੱਖ ਕੇ ਬੱਸ ਨੂੰ ਖੱਡ ਵਿਚ ਡਿੱਗਣ ਤੋਂ ਬਚਾ ਲਿਆ। ਆਪਣੀ ਜਾਨ ਬਚਾਉਣ ਲਈ ਕੁਝ ਸਵਾਰੀਆਂ ਨੇ ਬੱਸ ਤੋਂ ਛਾਲ ਮਾਰ ਦਿੱਤੀ। ਜਾਣਕਾਰੀ ਅਨੁਸਾਰ ਇਸ ਘਟਨਾ ’ਚ 10 ਲੋਕ ਜ਼ਖਮੀ ਹੋ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ