ਅੱਜ ਰਾਜ ਸਭਾ ਵਿਚ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ
![](/cmsimages/20240703/4563522__whatsapp image 2024-07-03 at 10.25.24 am.jpeg)
ਨਵੀਂ ਦਿੱਲੀ, 3 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਰਾਜ ਸਭਾ ਵਿਚ ਸੰਬੋਧਨ ਕਰਨਗੇ। ਉਹ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਜਵਾਬ ਦੇਣਗੇ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਵਲੋਂ ਕੱਲ੍ਹ ਲੋਕ ਸਭਾ ਵਿਚ 2 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਸੰਬੋਧਨ ਕੀਤਾ ਗਿਆ ਸੀ, ਜਿਸ ਵਿਚ ਉਨ੍ਹਾਂ ਕਾਂਗਰਸ ਪਾਰਟੀ ਨੂੰ ਆੜੇ ਹੱਥੀਂ ਲਿਆ ਸੀ।