ਅਸਾਮ ’ਚ ਹੜ੍ਹ ਕਾਰਨ ਸਥਿਤੀ ਬਣੀ ਨਾਜ਼ੁਕ
![](/cmsimages/20240705/4565262__1.jpg)
ਗੁਹਾਟੀ, 5 ਜੁਲਾਈ- ਅਸਾਮ ’ਚ ਹੜ੍ਹ ਕਾਰਨ ਸਥਿਤੀ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਲਗਭਗ 22 ਲੱਖ ਲੋਕ ਪ੍ਰਭਾਵਿਤ ਹੋਏ ਅਤੇ ਸਾਰੀਆਂ ਵੱਡੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਡਿਬਰੂਗੜ੍ਹ ਸ਼ਹਿਰ ਦੀ ਸਥਿਤੀ ਦਾ ਜਾਇਜ਼ਾ ਲਿਆ, ਜੋ ਪਿਛਲੇ ਅੱਠ ਦਿਨਾਂ ਤੋਂ ਪਾਣੀ ਦੀ ਮਾਰ ਹੇਠ ਹੈ ਅਤੇ ਬਿਜਲੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨੇ ਪੈਦਲ ਹੀ ਕੁਝ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ।