JALANDHAR WEATHER

ਰੂਸ ਅਤੇ ਆਸਟ੍ਰੀਆ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ

ਨਵੀਂ ਦਿੱਲੀ, 8 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦਿਨਾਂ ਰੂਸ ਅਤੇ ਆਸਟ੍ਰੀਆ ਦੇ ਦੌਰੇ ਲਈ ਰਵਾਨਾ ਹੋ ਗਏ। ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਟਵੀਟ ਕਰ ਕਿਹਾ ਕਿ ਮੈਂ ਆਪਣੇ ਦੋਸਤ ਵਲਾਦੀਮੀਰ ਪੁਤਿਨ ਨਾਲ ਆਪਸੀ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨ ਲਈ ਉਤਸੁਕ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਤਿੰਨ ਦਿਨਾਂ ਵਿਚ ਮੈਂ ਰੂਸ ਅਤੇ ਆਸਟ੍ਰੀਆ ਵਿਚ ਹੋਵਾਂਗਾ ਅਤੇ ਇਹ ਮੁਲਾਕਾਤਾਂ ਇਨ੍ਹਾਂ ਦੇਸ਼ਾਂ ਨਾਲ ਸੰਬੰਧਾਂ ਨੂੰ ਹੋਰ ਗੂੜ੍ਹਾ ਕਰਨ ਦਾ ਇਕ ਸ਼ਾਨਦਾਰ ਮੌਕਾ ਹੋਵੇਗਾ, ਜਿਨ੍ਹਾਂ ਨਾਲ ਭਾਰਤ ਦੀ ਪੁਰਾਣੀ ਦੋਸਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਇਨ੍ਹਾਂ ਦੇਸ਼ਾਂ ਵਿਚ ਰਹਿਣ ਵਾਲੇ ਭਾਰਤੀਆਂ ਨੂੰ ਮਿਲਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਵੀ ਉਤਸੁਕ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ