JALANDHAR WEATHER

‘ਆਪ’ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ- ਪ੍ਰਤਾਪ ਸਿੰਘ ਬਾਜਵਾ

ਜਲੰਧਰ, 8 ਜੁਲਾਈ- ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਨੇ ਇਕ ਚੋਣ ਨੂੰ ਜਿੱਤਣ ਲਈ ਸਾਰੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗਵਰਨਰ ਸਾਹਿਬ ਨੇ ਅੱਜ ਤੱਕ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਨਹੀਂ ਕੀਤੀ ਅਤੇ ਨਾ ਹੀ ਕਤਲਕਾਂਡ ਸੰਬੰਧੀ ਕਦੇ ਕੋਈ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਗਵਰਨਰ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ