JALANDHAR WEATHER

2 ਕਾਰ ਸਵਾਰ ਨੌਜਵਾਨਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ

ਸੰਗਤ ਮੰਡੀ, 2 ਸਤੰਬਰ (ਦੀਪਕ ਸ਼ਰਮਾ)-ਬਠਿੰਡਾ ਬਾਦਲ ਰੋਡ ਉਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਦੋ ਕਾਰ ਸਵਾਰ ਨੌਜਵਾਨਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਇਹ ਦੋਵੇਂ ਕਾਰ ਸਵਾਰ ਨੌਜਵਾਨ ਨਾਕਾਬੰਦੀ ਦੌਰਾਨ ਕਾਬੂ ਕੀਤੇ ਗਏ ਹਨ ਜਿਨ੍ਹਾਂ ਦੀ ਪਛਾਣ ਗਗਨਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਪਿੰਡ ਚੰਨੂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਤੌਰ ਉਤੇ ਹੋਈ ਹੈ ਜਿਨ੍ਹਾਂ ਖਿਲਾਫ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫਤੀਸ਼ ਜਾਰੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ