JALANDHAR WEATHER

ਜੰਮੂ ਕਸ਼ਮੀਰ: ਮਾਤਾ ਵੈਸ਼ਨੋ ਦੇਵੀ ਰੋਡ ’ਤੇ ਖ਼ਿਸਕੀ ਜ਼ਮੀਨ, ਦੋ ਦੀ ਮੌਤ

ਸ੍ਰੀਨਗਰ, 2 ਸਤੰਬਰ- ਜੰਮੂ ’ਚ ਮਾਤਾ ਵੈਸ਼ਨੋ ਦੇਵੀ ਰੋਡ ’ਤੇ ਜ਼ਮੀਨ ਖਿਸਕ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਖਿਸਕਣ ਦੌਰਾਨ ਦੋ ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਫਿਲਹਾਲ ਬਚਾਅ ਕਾਰਜ ਜਾਰੀ ਹੈ। ਇਹ ਹਾਦਸਾ ਮਾਤਾ ਵੈਸ਼ਨੋ ਦੇਵੀ ਭਵਨ ਰੋਡ ’ਤੇ ਪੰਚੀ ਹੈਲੀਪੈਡ ਨੇੜੇ ਵਾਪਰਿਆ। ਜਾਣਕਾਰੀ ਦਿੰਦੇ ਹੋਏ ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸੀ.ਈ.ਓ. ਨੇ ਦੱਸਿਆ ਕਿ ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਰੋਡ ’ਤੇ ਪੱਥਰ ਡਿੱਗਣ ਅਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੀ ਆਫ਼ਤ ਪ੍ਰਬੰਧਨ ਟੀਮ ਮੌਕੇ ’ਤੇ ਪਹੁੰਚ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ