JALANDHAR WEATHER

ਜਲੰਧਰ : ਨਾਜਾਇਜ਼ ਹਥਿਆਰਾਂ ਸਮੇਤ 2 ਕਾਬੂ

ਜਲੰਧਰ, 2 ਸਤੰਬਰ (ਮਨਜੋਤ ਸਿੰਘ)-ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਵਪਨ ਸ਼ਰਮਾ ਦੀ ਅਗਵਾਈ ਵਿਚ ਸ਼ਹਿਰ ਵਿਚ 2 ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਊਧਮ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਨੰਬਰ 72, ਕਾਲੀਆ ਕਾਲੋਨੀ, ਨੇੜੇ ਗੌਰੀ ਸ਼ੰਕਰ ਮੰਦਿਰ, ਜਲੰਧਰ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਸਬਜ਼ੀ ਮੰਡੀ ਮਕਸੂਦਾਂ ਵਿਖੇ ਕੁਝ ਖਾਣ ਗਿਆ ਸੀ। ਉਨ੍ਹਾਂ ਦੱਸਿਆ ਕਿ ਫੂਡ ਸਟਾਲ 'ਤੇ ਊਧਮ ਸਿੰਘ ਦੀ ਕਾਰਤਿਕ ਅਤੇ ਮੋਹਿਤ ਮਲਹੋਤਰਾ ਨਾਲ ਲੜਾਈ ਹੋ ਗਈ, ਜਿਨ੍ਹਾਂ ਨੇ ਆਪਣੇ ਨਾਜਾਇਜ਼ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ, ਜਿਸ 'ਚ ਊਧਮ ਸਿੰਘ ਦੇ ਸੱਜੇ ਹੱਥ ਦੇ ਪਿਛਲੇ ਪਾਸੇ ਉਤੇ ਇਕ ਗੋਲੀ ਲੱਗੀ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ