JALANDHAR WEATHER

ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦੇ ਕੇਸ ਦੀ ਕਾਰਵਾਈ ਨੂੰ ਰੱਦ ਕਰਨ ਤੋਂ ਅਦਾਲਤ ਨੇ ਕੀਤਾ ਮਨ੍ਹਾ

ਨਵੀਂ ਦਿੱਲੀ, 2 ਸਤੰਬਰ- ਦਿੱਲੀ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦੇ ਕੇਸ ਦੀ ਕਾਰਵਾਈ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਭਾਜਪਾ ਦਿੱਲੀ ਦੇ ਨੇਤਾ ਰਾਜੀਵ ਬੱਬਰ ਦੁਆਰਾ 2019 ਵਿਚ ਸ਼ੁਰੂ ਕੀਤੇ ਗਏ ਮਾਣਹਾਨੀ ਦੇ ਚੱਲ ਰਹੇ ਕੇਸ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕੀਤਾ ਹੈ। ਬੱਬਰ ਨੇ ਕੇਜਰੀਵਾਲ ਅਤੇ ਹੋਰ ‘ਆਪ’ ਨੇਤਾਵਾਂ ’ਤੇ ਭਾਜਪਾ ਨੂੰ ਬਦਨਾਮ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਦਿੱਲੀ ਵੋਟਰ ਸੂਚੀਆਂ ਤੋਂ 30 ਲੱਖ ਨਾਮਾਂ ਨੂੰ ਹਟਾਉਣ ਲਈ ਜ਼ਿੰਮੇਵਾਰ ਹੈ, ਜਿਸ ਨਾਲ ਮੁੱਖ ਤੌਰ ’ਤੇ ਬਾਨੀਆ, ਮੁਸਲਿਮ ਅਤੇ ਹੋਰ ਭਾਈਚਾਰੇ ਪ੍ਰਭਾਵਿਤ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ