JALANDHAR WEATHER

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 2 ਸਤੰਬਰ- ਸੁਪਰੀਮ ਕੋਰਟ ਨੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲਾ ਕਰਨ ਦੇ ਦੋਸ਼ੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਨੋਟ ਕੀਤਾ ਕਿ ਕੁਮਾਰ 100 ਦਿਨਾਂ ਤੋਂ ਹਿਰਾਸਤ ਵਿਚ ਹੈ ਅਤੇ ਮਾਮਲੇ ਵਿਚ ਚਾਰਜਸ਼ੀਟ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਨੂੰ ਤਿੰਨ ਮਹੀਨਿਆਂ ਦੇ ਅੰਦਰ ਸਭ ਤੋਂ ਪਹਿਲਾਂ ਮਹੱਤਵਪੂਰਨ ਅਤੇ ਕਮਜ਼ੋਰ ਗਵਾਹਾਂ ਦੀ ਜਾਂਚ ਪੂਰੀ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕੁਮਾਰ ’ਤੇ ਕੁਝ ਸ਼ਰਤਾਂ ਲਾਉਂਦਿਆਂ ਕਿਹਾ ਕਿ ਉਸ ਨੂੰ ਦਿੱਲੀ ਦੇ ਮੁੱਖ ਮੰਤਰੀ ਜਾਂ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਸਿਆਸੀ ਦਫ਼ਤਰ ਦੇ ਨਿੱਜੀ ਸਕੱਤਰ ਵਜੋਂ ਬਹਾਲ ਨਹੀਂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਤੱਕ ਸਾਰੇ ਗਵਾਹਾਂ ਤੋਂ ਪੁੱਛਗਿੱਛ ਨਹੀਂ ਹੋ ਜਾਂਦੀ, ਉਦੋਂ ਤੱਕ ਕੁਮਾਰ ਮੁੱਖ ਮੰਤਰੀ ਦੀ ਰਿਹਾਇਸ਼ ਵਿਚ ਨਹੀਂ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ