JALANDHAR WEATHER

ਭਾਜਪਾ ਨੇ ਮੈਂਬਰਸ਼ਿਪ ਅਭਿਆਨ ਦੀ ਕੀਤੀ ਸ਼ੁਰੂਆਤ, ਪ੍ਰਧਾਨ ਮੰਤਰੀ ਨੇ ਲਈ ਮੈਂਬਰਸ਼ਿਪ

ਨਵੀਂ ਦਿੱਲੀ, 2 ਸਤੰਬਰ- ਭਾਰਤੀ ਜਨਤਾ ਪਾਰਟੀ ਨੇ ਅੱਜ ‘ਸੰਗਠਨ ਪਰਵ, ਮੈਂਬਰਸ਼ਿਪ ਮੁਹਿੰਮ 2024’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਤੋਂ ਬਾਅਦ ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸੀਨੀਅਰ ਭਾਜਪਾ ਆਗੂਆਂ ਨੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਅਮਿਤ ਸ਼ਾਹ ਨੇ ਕਿਹਾ ਕਿ ਸਾਡੀ ਪਾਰਟੀ ਨਾ ਸਿਰਫ਼ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਹੈ, ਸਗੋਂ ਸਾਰੀਆਂ ਸਿਆਸੀ ਪਾਰਟੀਆਂ ਵਿਚੋਂ ਇਕ ਵਿਲੱਖਣ ਪਾਰਟੀ ਹੈ। ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਪ੍ਰਧਾਨ ਮੰਤਰੀ ਦੇਸ਼ ਦੇ ਪ੍ਰਧਾਨ ਸੇਵਕ ਹੋਣ ਦੇ ਨਾਤੇ 140 ਕਰੋੜ ਦੇਸ਼ਵਾਸੀਆਂ ਦੀ ਅਗਵਾਈ ਕਰਨ ਲਈ ਦਿਨ ਰਾਤ ਰੁਝੇ ਰਹਿੰਦੇ ਹਨ ਪਰ ਜਦੋਂ ਵੀ ਕਦੇ ਸੰਗਠਨ ਨੂੰ ਉਨ੍ਹਾਂ ਦੀ ਜ਼ਰੂਰਤ ਹੁੰਦੀ ਹੈ ਤਾਂ ਉਹ ਪਾਰਟੀ ਨੂੰ ਅੱਗੇ ਵਧਾਉਣ ਲਈ ਹਮੇਸ਼ਾ ਅੱਗੇ ਰਹਿੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ