JALANDHAR WEATHER

‘ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ

ਅੰਮ੍ਰਿਤਸਰ, 2 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ‘ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਸ਼ੁਭ ਅਵਸਰ ’ਤੇ 4 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸੰਬੰਧੀ ਪ੍ਰਸੋਨਲ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ