JALANDHAR WEATHER

ਭੈਣੀ ਮੀਆਂ ਖਾਂ ਵਿਖੇ ਪ੍ਰਵਾਸੀ ਮਜ਼ਦੂਰ ਦਾ ਭੇਤਭਰੀ ਹਾਲਤ 'ਚ ਕਤਲ

ਭੈਣੀ ਮੀਆਂ ਖਾਂ, 2 ਸਤੰਬਰ (ਜਸਬੀਰ ਸਿੰਘ ਬਾਜਵਾ)-ਸਥਾਨਕ ਕਸਬੇ ਵਿਖੇ ਇਕ ਪ੍ਰਵਾਸੀ ਮਜ਼ਦੂਰ ਦਾ ਬੀਤੀ ਦੇਰ ਰਾਤ ਕਤਲ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਅੰਜਲੀ ਅਤੇ ਜੀਜਾ ਉਧੇਵੀਰ ਸਿੰਘ ਨੇ ਦੱਸਿਆ ਕਿ ਧਰਮਿੰਦਰ ਕੌਸਵ (32) ਜੋ ਕਿ ਗੋਲਗੱਪੇ ਵੇਚਣ ਦਾ ਕੰਮ ਕਰਦਾ ਸੀ। ਬੀਤੀ ਰਾਤ ਦਾਣਾ ਮੰਡੀ ਨਜ਼ਦੀਕ ਕਿਸੇ ਅਣਪਛਾਤੇ ਨਾਲ ਉਸ ਦਾ ਕਿਸੇ ਗੱਲ ਤੋਂ ਝਗੜਾ ਹੋ ਗਿਆ, ਜਿਸ ਉਪਰੰਤ ਉਸ ਨੂੰ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸੰਬੰਧੀ ਰੌਲਾ ਪੈਣ ਉੱਤੇ ਜਦੋਂ ਨੇੜਲੇ ਲੋਕ ਘਟਨਾ ਸਥਾਨ ਉੱਤੇ ਪਹੁੰਚੇ ਤਾਂ ਧਰਮਿੰਦਰ ਕੌਸ਼ਵ ਮ੍ਰਿਤਕ ਹਾਲਤ ਵਿਚ ਉਥੇ ਡਿੱਗਾ ਪਿਆ ਸੀ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 3 ਛੋਟੇ ਬੱਚਿਆਂ ਨੂੰ ਛੱਡ ਗਿਆ ਹੈ। ਇਸ ਸੰਬੰਧੀ ਥਾਣੇ ਵਿਖੇ ਰਿਪੋਰਟ ਦਰਜ ਕਰਵਾਈ ਗਈ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ