JALANDHAR WEATHER

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਗੰਭੀਰ ਜ਼ਖ਼ਮੀ

ਕਪੂਰਥਲਾ, 21 ਸਤੰਬਰ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਜਲੰਧਰ ਰੋਡ ’ਤੇ ਮਨਸੂਰਵਾਲ ਦੋਨਾਂ ਨਜ਼ਦੀਕ ਇਕ ਅਣਪਛਾਤੇ ਵਾਹਨ ਵਲੋਂ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਜੀਤ ਵਾਸੀ ਮਨਸੂਰਵਾਲ ਦੋਨਾ ਨੇ ਦੱਸਿਆ ਕਿ ਉਸ ਦੀ ਪਤਨੀ ਸੰਗੀਤਾ, ਜੋ ਕਿ ਘਰਾਂ ਵਿਚ ਕੰਮ ਕਰਦੀ ਹੈ ਤੇ ਅੱਜ ਸਵੇਰੇ ਜਦੋਂ ਉਹ ਕੰਮ ’ਤੇ ਜਾ ਰਹੀ ਸੀ ਤਾਂ ਇਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਥਾਣਾ ਅਰਬਨ ਅਸਟੇਟ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਘਟਨਾ ਸੰਬੰਧੀ ਸੂਚਨਾ ਮਿਲਣ ’ਤੇ ਉਹ ਜ਼ਖਮੀ ਔਰਤ ਦੇ ਬਿਆਨ ਦਰਜ ਕਰ ਰਹੇ ਹਨ ਤੇ ਇਸ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ