JALANDHAR WEATHER

ਰਾਹੁਲ ਗਾਂਧੀ ਨੇ ਰਾਖਵੇਂਕਰਨ ਨੂੰ ਖਤਮ ਕਰਨ ਦੀ ਗੱਲ ਕਰਕੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ - ਸੁਰੇਸ਼ ਕਸ਼ਯਪ

ਚੰਡੀਗੜ੍ਹ, 21 ਸਤੰਬਰ -ਭਾਰਤੀ ਜਨਤਾ ਪਾਰਟੀ ਵਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਰਾਖਵਾਂਕਰਨ ਖਤਮ ਨੂੰ ਲੈ ਕੇ ਅਮਰੀਕਾ ਵਿਚ ਕੀਤੀ ਟਿੱਪਣੀ ਤੋਂ ਬਾਅਦ ਪੂਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸੇ ਲੜੀ ਤਹਿਤ ਪੰਜਾਬ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਵਲੋਂ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰਕੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਤੇ ਸ਼ਿਮਲਾ ਤੋਂ ਲੋਕ ਸਭਾ ਮੈਂਬਰ ਸੁਰੇਸ਼ ਕਸ਼ਯਪ ਨੇ ਆਖਿਆ ਕਿ ਰਾਹੁਲ ਗਾਂਧੀ ਨੇ ਰਾਖਵੇਂਕਰਨ ਖਿਲਾਫ ਟਿੱਪਣੀ ਕਰਕੇ ਆਪਣੀ ਸੋੜੀ ਮਾਨਸਿਕਤਾ ਦਾ ਸਬੂਤ ਦਿੱਤਾ ਹੈ।

ਰਾਹੁਲ ਗਾਂਧੀ ਨੇ ਹਿੰਦੁਸਤਾਨ ਦੀ ਛਵੀ ਨੂੰ ਵਿਸ਼ਵ ਪੱਧਰ 'ਤੇ ਠੇਸ ਪਹੁੰਚਾਈ ਹੈ। ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਤੋਂ ਪਹਿਲਾਂ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੇ ਵੀ ਸਮੇਂ-ਸਮੇਂ 'ਤੇ ਰਾਖਵੇਂਕਰਨ ਖਿਲਾਫ ਆਪਣੀ ਘਟੀਆ ਸੋਚ ਦਾ ਸਬੂਤ ਦਿੱਤਾ ਸੀ, ਇਸੇ ਰਾਹ 'ਤੇ ਚੱਲਦਿਆਂ ਰਾਹੁਲ ਗਾਂਧੀ ਨੇ ਵੀ ਰਾਖਵੇਂਕਰਨ ਨੂੰ ਖਤਮ ਕਰਨ ਦੀ ਗੱਲ ਕਰਕੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ