JALANDHAR WEATHER

ਐਡਵੋਕੇਟ ਧਾਮੀ ਵਲੋਂ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਭਾਰਤੀ ਹਵਾਈ ਫੌਜ ਦੇ ਮੁਖੀ ਬਣਨ 'ਤੇ ਸ਼ੁਭਕਾਮਨਾਵਾਂ

ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਅਰ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੂੰ ਭਾਰਤੀ ਹਵਾਈ ਫੌਜ ਦੇ ਮੁਖੀ ਚੁਣੇ ਜਾਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਕ ਸਿੱਖ ਅਫ਼ਸਰ ਦੇਸ਼ ਦੀ ਹਵਾਈ ਫੌਜ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਬਤ ਸੂਰਤ ਸਰੂਪ ਵਾਲੇ ਏਅਰ ਮਾਰਸ਼ਲ ਸ. ਅਰਜਨ ਸਿੰਘ ਨੇ ਲੰਮਾ ਸਮਾਂ ਭਾਰਤੀ ਹਵਾਈ ਫੌਜ ਦੇ ਮੁਖੀ ਵਜੋਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਖ਼ਾਸ ਕਰਕੇ ਸਿੱਖਾਂ ਨੇ ਦੇਸ਼ ਦੀ ਸੁਰੱਖਿਆ ਲਈ ਵੱਡੇ ਯੋਗਦਾਨ ਪਾਏ ਹਨ ਅਤੇ ਨੌਜਵਾਨ ਸਿੱਖ ਪੀੜ੍ਹੀ ਨੂੰ ਆਪਣੇ ਇਤਿਹਾਸ ਤੋਂ ਸੇਧ ਲੈਂਦਿਆਂ ਉੱਚ ਅਹੁਦਿਆਂ ਲਈ ਮੁਕਾਬਲਿਆਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਏਅਰ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਦਸਤਾਰ ਤੇ ਸਾਬਤ ਸੂਰਤ ਸਿੱਖ ਰਹਿਣੀ ਦੇ ਧਾਰਨੀ ਬਣ ਕੇ ਸਿੱਖ ਪਛਾਣ ਦੀ ਹੋਰ ਵੀ ਚੜ੍ਹਦੀ ਕਲਾ ਲਈ ਕਾਰਜ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ