JALANDHAR WEATHER

ਕਿਰਾਏ ਦੇ ਮਕਾਨ ਵਿਚ ਰਹਿ ਰਹੇ ਪ੍ਰਵਾਸੀ ਦਾ ਕਤਲ

ਕਪੂਰਥਲਾ, 7 ਅਕਤੂਬਰ- ਫਗਵਾੜਾ ਨੇੜਲੇ ਪਿੰਡ ਖਜੂਰਲਾ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਇਕ ਪ੍ਰਵਾਸੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਦੋਂ ਘਰ ਵਿਚ ਪਈ ਲਾਸ਼ ਵਿਚੋਂ ਬਦਬੂ ਆਉਣ ਲੱਗੀ ਤਾਂ ਇਲਾਕਾ ਵਾਸੀਆਂ ਨੇ ਇਸ ਦੀ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਰਖਵਾਇਆ ਹੈ। ਵਿਅਕਤੀ ਦਾ ਨਾਮ ਅਭਿਮਨਿਊ ਸਿੰਘ ਹੈ, ਜੋ ਕਿ ਪੈਲੇਸ ’ਚ ਠੇਕੇਦਾਰ ਦਾ ਕੰਮ ਕਰਦਾ ਸੀ। ਥਾਣਾ ਸਦਰ ਦੀ ਪੁਲਿਸ ਨੇ ਹਰਿੰਦਰ ਕੁਮਾਰ ਉਰਫ਼ ਹੈਪੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ