JALANDHAR WEATHER

ਪਾਠੀ ਦੀ ਸਿਹਤ ਵਿਗੜਣ ਉਪਰੰਤ ਹੋਈ ਮੌਤ

ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ) - ਥਾਣਾ ਸਿਟੀ ਗੁਰਦੁਆਰਾ ਸਾਹਿਬ ਦੇ ਪਾਠੀ ਦੀ ਅਚਾਨਕ ਤਬੀਅਤ ਖ਼ਰਾਬ ਹੋਣ 'ਤੇ ਮੌਤ ਹੋਣ ਦਾ ਸਮਾਚਾਰ ਮਿਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਥਾਣਾ ਸਿਟੀ ਸੰਜੀਵਨ ਸਿੰਘ ਨੇ ਦੱਸਿਆ ਕਿ ਹਰੀ ਸਿੰਘ ਪੁੱਤਰ ਹਰਬੰਸ ਸਿੰਘ ਕਵਾਟਰ ਨੰਬਰ 9 ਥਾਣਾ ਸਿਟੀ ਜੋ ਕਿ ਗੁਰਦੁਆਰਾ ਸਾਹਿਬ ਵਿਚ ਪਾਠੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ ਅਤੇ ਬੀਤੇ ਦਿਨ ਡਿਊਟੀ ਦੌਰਾਨ ਉਨ੍ਹਾਂ ਦੀ ਅਚਨਾਕ ਤਬੀਅਤ ਖਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ