JALANDHAR WEATHER

ਝਾਂਸੀ ਹਾਦਸਾ: ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਯੋਗੀ ਸਰਕਾਰ ਵਲੋਂ ਆਰਥਿਕ ਮਦਦ ਦਾ ਐਲਾਨ

ਲਖਨਊ, 16 ਨਵੰਬਰ- ਯੋਗੀ ਸਰਕਾਰ ਨੇ ਝਾਂਸੀ ਮੈਡੀਕਲ ਕਾਲਜ ਹਾਦਸੇ ਵਿਚ ਮਾਰੇ ਗਏ ਨਵਜੰਮੇ ਬੱਚਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹਾਇਤਾ ਰਾਸ਼ੀ ਜਲਦੀ ਤੋਂ ਜਲਦੀ ਮਿਲਣੀ ਚਾਹੀਦੀ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਝਾਂਸੀ ਮੈਡੀਕਲ ਕਾਲਜ ਵਿਚ ਵਾਪਰੇ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਰ ਰਾਤ ਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਅਤੇ ਪ੍ਰਮੁੱਖ ਸਕੱਤਰ ਸਿਹਤ ਨੂੰ ਰਾਤੋਂ ਰਾਤ ਮੌਕੇ ’ਤੇ ਭੇਜਿਆ। ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਮੇਂ ਤੋਂ ਪਹਿਲਾਂ ਜਨਮੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਦਿੱਤੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ