JALANDHAR WEATHER

ਬਲਬੀਰ ਸਿੰਘ ਰਾਜੇਵਾਲ ਨੇ ਸਾਥੀਆਂ ਸਮੇਤ ਹਰਿਆਣਾ ਦੀ ਨਵੀਂ ਵਿਧਾਨ ਸਭਾ ਸੰਬੰਧੀ ਕੀਤਾ ਰੋਸ ਮਤਾ ਪਾਸ

ਚੰਡੀਗੜ੍ਹ, 16 ਨਵੰਬਰ (ਸੰਦੀਪ)- ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਆਪਣੇ ਸਾਥੀਆਂ ਨਾਲ ਮੀਟਿੰਗ ਕਰਕੇ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਸੰਬੰਧੀ ਚੰਡੀਗੜ੍ਹ ’ਚ ਥਾਂ ਦੇਣ ਸੰਬੰਧੀ ਰੋਸ ਮਤਾ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਵਲੋਂ ਆਪਣੇ ਕਬਜ਼ੇ ਵਿਚ ਨਹੀਂ ਲੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਣੀ ਦੇ ਸੰਕਟ ਨੂੰ ਦੇਖਦੇ ਹੋਏ ਸਰਕਾਰ ਨੂੰ ਖੇਤਾਂ ਲਈ ਪਾਣੀ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਰਾਜੇਵਾਲ ਨੇ ਕਿਹਾ ਕਿ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਲੈ ਕੇ ਇਕ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿਚ ਸਾਰੇ ਬੁੱਧੀਜੀਵੀਆਂ ਨੂੰ ਬੁਲਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਖਰੀਦ ਸੰਬੰਧੀ ਸਰਕਾਰ ਫੇਲ੍ਹ ਹੋ ਗਈ ਹੈ, ਕਿਸਾਨਾਂ ਨੂੰ ਡੀ.ਏ.ਪੀ. ਦੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ’ਤੇ ਵਿਸ਼ੇਸ਼ ਇਜਲਾਸ ਬੁਲਾ ਕੇ ਫੈਸਲਾ ਲਿਆ ਜਾਵੇ, ਜਦਕਿ ਪੁਰਾਣੇ ਪਾਣੀ ਦੇ ਪ੍ਰਸਤਾਵ ’ਤੇ ਵਿਚਾਰ ਕਰਕੇ ਫੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ ਕਿਉਂਕਿ ਅੱਜ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ