JALANDHAR WEATHER

ਸਰਕਾਰ ਦਿਵਿਆਂਗ ਲੋਕਾਂ ਦੇ ਸਨਮਾਨ, ਸਵੈ-ਮਾਣ ਨੂੰ ਬਰਕਰਾਰ ਰੱਖਣ ਲਈ ਵਚਨਬੱਧ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 3 ਦਸੰਬਰ (ਏਜੰਸੀਆਂ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਦਿਵਿਆਂਗ ਵਿਅਕਤੀਆਂ ਦੇ ਦਿਵਸ ਦੇ ਮੌਕੇ 'ਤੇ ਭਾਰਤ ਭਰ ਦੇ ਦਿਵਿਆਂਗ ਵਿਅਕਤੀਆਂ ਦੇ ਸਨਮਾਨ ਅਤੇ ਸਵੈ-ਮਾਣ ਨੂੰ ਬਰਕਰਾਰ ਰੱਖਣ ਲਈ ਆਪਣੀ ਸਰਕਾਰ ਦੇ ਸਮਰਪਣ ਨੂੰ ਦੁਹਰਾਇਆ। ਐਕਸ 'ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਦਿਵਿਆਂਗ ਵਿਅਕਤੀਆਂ ਲਈ ਉਨ੍ਹਾਂ ਦੀਆਂ ਨੀਤੀਆਂ ਅਤੇ ਫ਼ੈਸਲੇ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੱਖ ਸਬੂਤ ਹਨ। ਸਾਡੀ ਸਰਕਾਰ ਦੇਸ਼ ਭਰ ਵਿਚ ਸਾਡੇ ਦਿਵਿਆਂਗ ਭਰਾਵਾਂ ਅਤੇ ਭੈਣਾਂ ਦੇ ਸਨਮਾਨ ਅਤੇ ਸਵੈ-ਮਾਣ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਪਿਛਲੇ 10 ਸਾਲਾਂ ਵਿਚ ਅਸੀਂ ਉਨ੍ਹਾਂ ਲਈ ਜੋ ਨੀਤੀਆਂ ਅਤੇ ਫ਼ੈਸਲੇ ਲਏ ਹਨ, ਉਹ ਇਸ ਦਾ ਪ੍ਰਤੱਖ ਸਬੂਤ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ