ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣਾ ਅਤਿ ਨਿੰਦਣਯੋਗ - ਰਾਜੂ ਖੰਨਾ
ਅਮਲੋਹ, (ਪਟਿਆਲਾ), 4 ਦਸੰਬਰ, (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਸੇਵਾ ਨਿਮਾਣੇ ਸਿੱਖ ਵਜੋਂ ਕਰ ਰਹੇ ਸਨ। ਉਨ੍ਹਾਂ ’ਤੇ ਗੋਲੀ ਚਲਾ ਕੇ ਹਮਲਾ ਕਰਨਾ ਇਕ ਵੱਡੀ ਸਾਜ਼ਿਸ਼ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਦਰਬਾਰ ਸਾਹਿਬ ਅੰਦਰ ਗੋਲੀ ਚਲਾਉਣ ਵਾਲੇ ਇਸ ਨਰਾਇਣ ਸਿੰਘ ਚੌੜਾ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ ਤੇ ਇਸ ’ਤੇ ਸਖ਼ਤੀ ਵਰਤ ਕੇ ਸਾਜ਼ਿਸ਼ ਦਾ ਪਹਿਲਾਂ ਪਤਾ ਲਗਾਉਣਾ ਚਾਹੀਦਾ ਹੈ ਤਾਂ ਜੋ ਅਸਲੀਅਤ ਲੋਕਾਂ ਦੇ ਸਾਹਮਣੇ ਆ ਸਕੇ। ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਮਾੜੀ ਸੁਰੱਖਿਆ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕਿਹਾ ਕਿ ਅੱਜ ਇਸ ਆਪ ਸਰਕਾਰ ਦੇ ਰਾਜ ਵਿਚ ਕੋਈ ਵੀ ਵਿਅਕਤੀ ਸੁਰੱਖਿਅਤ ਦਿਖਾਈ ਨਹੀਂ ਦੇ ਰਿਹਾ।