ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਰਾਸਰ ਗਲਤ ਕਾਰਵਾਈ- ਮਨਜੀਤ ਸਿੰਘ ਭੂਰਾ ਕੋਨਾ
ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਨਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਕੀਤੀਆਂ ਭੁੱਲਾਂ ਸੰਬੰਧੀ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਤਹਿਤ ਘੰਟਾ ਘਰ ਡਿਓੜੀ ਦੇ ਬਾਹਰ ਬੈਠ ਕੇ ਸੇਵਾ ਕਰ ਰਹੇ ਸਨ ਤੇ ਉਨ੍ਹਾਂ ’ਤੇ ਕਾਤਲਾਨਾ ਹਮਲਾ ਕਰਨਾ ਸਰਾਸਰ ਗਲਤ ਕਾਰਵਾਈ ਹੈ।