ਸ. ਸੁਖਬੀਰ ਸਿੰਘ ਬਾਦਲ 'ਤੇ ਹੋਇਆ ਹਮਲਾ ਪ੍ਰਸ਼ਾਸਨ ਦੀ ਨਲਾਇਕੀ-ਐਡਵੋਕੇਟ ਸਿਆਲੀ
ਅਟਾਰੀ (ਅੰਮ੍ਰਿਤਸਰ), 4 ਦਸੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸਜ਼ਾ ਨੂੰ ਭੁਗਤਦੇ ਹੋਏ ਸ. ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਉਤੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸ਼੍ਰੋਮਣੀ ਕਮੇਟੀ ਦੇ ਸਲਾਹਕਾਰ ਅਤੇ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਹਾ ਕਿ ਹਮਲਾਵਰ ਪਿਛਲੇ ਦਿਨੀਂ ਸਜ਼ਾ ਸੁਣਾਉਣ ਸਮੇਂ ਵੀ ਮੌਜੂਦ ਸੀ ਤੇ ਦੋ ਦਿਨਾਂ ਤੋਂ ਦਰਬਾਰ ਸਾਹਿਬ ਦੀ ਰੇਕੀ ਕਰ ਰਿਹਾ ਸੀ। ਜਿਥੋਂ ਸਾਫ ਜ਼ਾਹਿਰ ਹੈ ਕਿ ਪੁਲਿਸ ਦੀ ਸ਼ਹਿ ਉਤੇ ਨਰਾਇਣ ਸਿੰਘ ਚੋੜਾ ਨੇ ਸਾਜ਼ਿਸ਼ ਤਹਿਤ ਪੁਲਿਸ ਦੀ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਉਤੇ ਪਿਸਟਲ ਨਾਲ ਹਮਲਾ ਕਰਕੇ ਜੋ ਗੋਲੀ ਚਲਾਈ ਹੈ, ਉਸ ਦੀ ਉਹ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ। ਉਹ ਮੋਦੀ ਸਰਕਾਰ ਤੋਂ ਇਸ ਦੀ ਜਾਂਚ ਲਈ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਮਾਸਟਰਮਾਈਂਡ ਅਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਦੇ ਦੋਸ਼ਾਂ ਹੇਠ ਜੇਲ੍ਹ ਕੱਟ ਚੁੱਕਾ ਹੈ। ਇਹ ਪੰਜਾਬ ਅਤੇ ਕੇਂਦਰ ਇੰਟੈਲੀਜੈਂਸ ਦੀ ਨਲਾਇਕੀ ਸਾਬਤ ਹੋਈ ਹੈI