ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਪੰਥ ਦੋਖੀਆਂ ਦੀ ਗਿਣੀ ਮਿੱਥੀ ਸਾਜ਼ਿਸ਼ ਦਾ ਹਿੱਸਾ- ਹਲਕਾ ਇੰਚਾਰਜ ਸੰਧੂ
ਗੁਰੂਸਰ ਸੁਧਾਰ (ਲੁਧਿਆਣਾ), 4 ਦਸੰਬਰ (ਜਗਪਾਲ ਸਿੰਘ ਸਿਵੀਆਂ)-ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਦੇ ਪ੍ਰਵੇਸ਼ ਦੁਆਰ ਦੇ ਬਾਹਰ ਨਿਮਾਣੇ ਸਿੱਖ ਵਜੋਂ ਧਾਰਮਿਕ ਸਜ਼ਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਕਾਤਲਾਨਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਹ ਹਮਲਾ ਪੰਜਾਬ ਦੀ ਸਰਕਾਰ ਦੇ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹਦਾ ਨਜ਼ਰ ਆ ਰਿਹਾ ਹੈ।