JALANDHAR WEATHER

ਸ. ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸੋਮ ਪ੍ਰਕਾਸ਼ ਵਲੋਂ ਨਿੰਦਾ

ਫਗਵਾੜਾ, 4 ਦਸੰਬਰ (ਹਰਜੋਤ ਸਿੰਘ ਚਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਖਤ ਸ਼ਬਦਾ ’ਚ ਨਿਖੇਧੀ ਕੀਤੀ ਹੈ ਤੇ ਕਿਹਾ ਕਿ ਇਹ ਮੌਜੂਦਾ ਸਰਕਾਰ ਦੀ ਨਾਕਾਮੀ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਹੋਏ ਹੁਕਮਾਂ ਦੀ ਪਾਲਣਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੀ ਡਿਊੜੀ ’ਚ ਸੇਵਾ ਨਿਭਾਅ ਰਹੇ ਸਨ ਜਦੋਂ ਇਹ ਘਟਨਾ ਵਾਪਰੀ। ਉਨ੍ਹਾਂ ਕਿਹਾ ਕਿ ਗੁਰੂ ਘਰ ਅੰਦਰ ਅਜਿਹੀ ਘਟਨਾ ਨੂੰ ਅੰਜਾਮ ਦੇਣਾ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ