JALANDHAR WEATHER

ਕੇਂਦਰੀ ਜੇਲ ਦੇ ਹਵਾਲਾਤੀ ਦੀ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ

ਕਪੂਰਥਲਾ, 3 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਬੀਤੀ ਦੇਰ ਰਾਤ ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਵਰਿੰਦਰ ਸਿੰਘ ਨੂੰ ਸਿਹਤ ਖਰਾਬ ਹੋਣ ’ਤੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿਸ ਦੀ ਹਾਲਤ ਬਹੁਤ ਖ਼ਰਾਬ ਸੀ, ਦੀ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ