ਯੂਥ ਕਾਂਗਰਸੀਆਂ ਵਲੋਂ ਮੁੱਖ ਮੰਤਰੀ ਮਾਨ ਦਾ ਲੁਧਿਆਣਾ ਵਿਚ ਵਿਰੋਧ

ਲੁਧਿਆਣਾ, 3 ਅਪ੍ਰੈਲ (ਜਗਮੀਤ ਸਿੰਘ)- ਯੂਥ ਕਾਂਗਰਸ ਵਲੋਂ ਲੁਧਿਆਣਾ ਵਿਚ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਆਈ.ਟੀ.ਆਈ. ਦਾ ਉਦਘਾਟਨ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਗਿੱਲ ਰੋਡ ਉਪਰ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਪੁਲਿਸ ਬਲ ਨੇ ਵਿਰੋਧ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸੀਆਂ ਨੂੰ ਹਿਰਾਸਤ ਵਿਚ ਲੈ ਲਿਆ। ਯੂਥ ਕਾਂਗਰਸ ਵਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਦੇ ਖਿਲਾਫ਼ ਗਲਤ ਸ਼ਬਦਾਬਲੀ ਦੀ ਵਰਤੋਂ ਕਰਨ ਦੇ ਚਲਦਿਆਂ ਮੁੱਖ ਮੰਤਰੀ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।