JALANDHAR WEATHER

ਰਾਜਪਾਲ ਪੰਜਾਬ ਵਲੋਂ ਯੁੱਧ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਸ਼ੁਰੂ

ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 4 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਗਈ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਟਾਂਡੇ ਵਿਖੇ ਬੰਦੇਸ਼ਾ ਪੈਲੇਸ ਪਹੁੰਚੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਲੋਂ ਕਰ ਦਿੱਤੀ ਗਈ ਹੈ। ਇਸ ਪੈਦਲ ਯਾਤਰਾ ਵਿਚ ਡੀ.ਸੀ. ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਸਤਿੰਦਰਬੀਰ ਸਿੰਘ, ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ, ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ, ਆਈ. ਏ. ਐਸ. ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ, ਐਸ. ਡੀ. ਐਮ. ਵੀਰਪਾਲ ਕੌਰ, ਡੀ.ਐਸ.ਪੀ. ਫਤਿਹਗੜ੍ਹ ਚੂੜੀਆਂ, ਐਸ. ਐਚ. ਓ. ਕਿਰਨਦੀਪ ਸਿੰਘ ਸੰਧੂ ਆਦਿ ਸਮੇਤ ਵੱਡੀ ਗਿਣਤੀ ਵਿਚ ਠਾਠਾ ਮਾਰਦੇ ਲੋਕਾਂ ਦੇ ਇਕੱਠ ਨੇ ਸ਼ਮੂਲੀਅਤ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ