JALANDHAR WEATHER

ਭਾਈ ਮਹਿਲ ਸਿੰਘ ਬੱਬਰ ਦੀ ਆਤਮਿਕ ਸ਼ਾਂਤੀ ਲਈ ਪਾਏ ਗਏ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ

ਅੰਮ੍ਰਿਤਸਰ, 4 ਅਪ੍ਰੈਲ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਅਕਾਲ ਚਲਾਣਾ ਕਰ ਗਏ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਦੀ ਆਤਮਿਕ ਸ਼ਾਂਤੀ ਨਮਿੱਤ ਅੱਜ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਜਥਿਆਂ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤੇ ਜਾਣ ਉਪਰੰਤ ਅਰਦਾਸ ਕੀਤੀ ਗਈ। ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਅਖੰਡ ਕੀਰਤਨੀ ਜਥੇ ਦੇ ਮੁਖੀ ਜਥੇਦਾਰ ਬਖਸ਼ੀਸ਼ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ ਪ੍ਰੋਫੈਸਰ ਬਲਜਿੰਦਰ ਸਿੰਘ ਤੇ ਬਾਪੂ ਗੁਰਚਰਨ ਸਿੰਘ ਪਟਿਆਲਾ ਹਵਾਰਾ ਕਮੇਟੀ, ਕਵਰਪਾਲ ਸਿੰਘ ਬਿੱਟੂ ਦਲ ਖਾਲਸਾ, ਭਾਈ ਮਹਾਵੀਰ ਸਿੰਘ ਸੁਲਤਾਨਵਿੰਡ ਸੁਖਦੇਵ ਸਿੰਘ ਬਾਬਾ ਸਮੇਤ ਹੋਰ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਹਾਜ਼ਰ ਸਨ। ਸਮਾਗਮ ਉਪਰੰਤ ਗੱਲਬਾਤ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੁੜਗੱਜ ਨੇ ਭਾਈ ਮਹਿਲ ਸਿੰਘ ਬੱਬਰ ਵਲੋਂ ਸਿੱਖ ਕੌਮ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ