ਆਪਣੇ ’ਤੇ ਹੋਏ ਹਮਲੇ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਹਾਈਕੋਰਟ ’ਚ ਦਾਇਰ ਕੀਤੀ ਪਟੀਸ਼ਨ

ਚੰਡੀਗੜ੍ਹ, 4 ਅਪ੍ਰੈਲ (ਸੰਦੀਪ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੇ ’ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਕੋਲ ਪਹੁੰਚ ਕੀਤੀ ਹੈ। ਉਨ੍ਹਾਂ ਆਪਣੇ ’ਤੇ ਹੋਏ ਹਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦੇਈਏ ਕਿ ਇਸ ਮਾਮਲੇ ਦਾ ਦੋਸ਼ੀ ਨਾਰਾਇਣ ਸਿੰਘ ਚੌੜਾ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹੈ, ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਅੱਜ ਪਟੀਸ਼ਨ ’ਤੇ ਸੁਣਵਾਈ ਕਰੇਗਾ।