ਸੰਤ ਬਾਬਾ ਲਾਭ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ 2 ਵਿਦਿਆਰਥਣਾਂ ਨੇ ਲਈ ਮੈਰਿਟ


ਮੱਤੇਵਾਲ, 4 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਜਾਰੀ ਹੋਈ ਮੈਰਿਟ ਲਿਸਟ ਵਿਚ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਸਥਾਨਕ ਕਸਬਾ ਮੱਤੇਵਾਲ ਵਿਚਲੀ ਨਾਮੀ ਵਿਦਿਅਕ ਸੰਸਥਾ ਸੰਤ ਬਾਬਾ ਲਾਭ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੱਤੇਵਾਲ ਦੀਆਂ 2 ਵਿਦਿਆਰਥੀਣਾ ਵਲੋਂ ਮੈਰਿਟ ਲਿਸਟ ਵਿਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਦਾ ਅਤੇ ਆਪਣਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਗੁਰਸੇਵਕ ਸਿੰਘ ਉਦੋਕੇ ਵਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਸੀਰਤ ਕੌਰ ਪੁੱਤਰੀ ਸਾਹਿਬ ਸਿੰਘ ਵਲੋਂ 600 ਅੰਕਾਂ ਵਿਚੋਂ 589 ਅੰਕ ਹਾਸਲ ਕਰਕੇ ਪੰਜਾਬ ਮੈਰਿਟ ਲਿਸਟ ਵਿਚ ਬਾਰ੍ਹਵਾਂ ਸਥਾਨ ਅਤੇ ਅਨੂਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਲੋਂ 600 ਅੰਕਾਂ ਵਿਚੋਂ 588 ਅੰਕ ਹਾਸਲ ਕਰਕੇ ਮੈਰਿਟ ਲਿਸਟ ਵਿਚ 13ਵਾਂ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਗੁਰਸੇਵਕ ਸਿੰਘ ਨੇ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਬੱਚਿਆਂ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਸਿਰ ਜਾਂਦਾ ਹੈ।