ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ ਦੀ ਲੋੜ - ਹਰਪਾਲ ਸਿੰਘ ਖਡਿਆਲ

ਦਿੜ੍ਹਬਾ ਮੰਡੀ, 5 ਅਪ੍ਰੈਲ (ਜਸਵੀਰ ਸਿੰਘ ਔਜਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੂੰ ਹਲਕਾ ਦਿੜ੍ਹਬਾ ਦੀ ਸਮੁੱਚੀ ਲੀਡਰਸ਼ਿਪ ਵਲੋਂ ਉਨ੍ਹਾਂ ਦੇ ਗ੍ਰਹਿ ਪਿੰਡ ਖਡਿਆਲ ਵਿਖੇ ਸਨਮਾਨਿਤ ਕੀਤਾ ਗਿਆ। ਹਰਪਾਲ ਸਿੰਘ ਖਡਿਆਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਤੋੜਨ ਲਈ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਤੇ ਅਕਾਲੀ ਦਲ ਬਾਦਲ ਪੰਜਾਬੀਆਂ ਦੀ ਖੇਤਰੀ ਪਾਰਟੀ ਹੈ ਤੇ ਹਮੇਸ਼ਾ ਰਹੇਗੀ।