ਸਕੂਲੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਫ਼ਿਰੋਜ਼ਪੁਰ, 4 ਅਪ੍ਰੈਲ- ਅੱਜ ਸਵੇਰੇ ਫ਼ਿਰੋਜ਼ਪੁਰ ਦੇ ਅਰਮਾਨ ਪੁਰਾ ਪਿੰਡ ਨੇੜੇ 20 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇਕ ਨਿੱਜੀ ਸਕੂਲ ਬੱਸ ਨਾਲੇ ਵਿਚ ਡਿੱਗ ਗਈ, ਜਦੋਂ ਉਹ ਵਿਦਿਆਰਥੀਆਂ ਨੂੰ ਸਕੂਲ ਛੱਡ ਕੇ ਆ ਰਹੇ ਸਨ। ਐਸ.ਐਸ.ਪੀ. ਫਿਰੋਜ਼ਪੁਰ ਭੂਪੇਂਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੋਈ ਵੱਡੀ ਸੱਟ ਨਹੀਂ ਲੱਗੀ ਹੈ। ਸਾਰੇ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਅਸੀਂ ਮਾਪਿਆਂ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰ ਰਹੇ ਹਾਂ। ਪੁਲਿਸ ਪ੍ਰਸ਼ਾਸਨ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰ.ਟੀ.ਏ. (ਰੋਡ ਟਰਾਂਸਪੋਰਟੇਸ਼ਨ ਅਥਾਰਟੀ), ਟ੍ਰੈਫਿਕ ਵਿੰਗ ਅਤੇ ਡੀ.ਐਸ.ਪੀ. ਸਬ-ਡਿਵੀਜ਼ਨਾਂ ਨੇ ਤਾਲਮੇਲ ਨਾਲ ਨਿਰਦੇਸ਼ ਦਿੱਤੇ ਹਨ ਕਿ ਸਕੂਲ ਬੱਸਾਂ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਕੋਈ ਬੱਸ ਸੜਕ ’ਤੇ ਚੱਲਣ ਦੇ ਯੋਗ ਨਹੀਂ ਹੈ, ਤਾਂ ਆਰ.ਟੀ.ਏ. ਸਕੂਲ ਨਾਲ ਤਾਲਮੇਲ ਕਰਕੇ ਕਾਰਵਾਈ ਕਰੇਗਾ ਅਤੇ ਬੱਸ ਨੂੰ ਬੰਦ ਕਰ ਦੇਵੇਗਾ।