ਰਾਮਨੌਮੀ ਸ਼ੋਭਾ ਯਾਤਰਾ ਦੌਰਾਨ ਸ੍ਰੀ ਦੇਵੀ ਤਲਾਬ ਮੰਦਿਰ ਪੁੱਜੇ ਮੰਤਰੀ ਅਮਨ ਅਰੋੜਾ ਤੇ ਸਾਂਸਦ ਚਰਨਜੀਤ ਸਿੰਘ ਚੰਨੀ

ਜਲੰਧਰ, 5 ਅਪ੍ਰੈਲ-ਸ੍ਰੀ ਦੇਵੀ ਤਲਾਬ ਮੰਦਿਰ ਵਿਚ ਰਾਮਨੌਮੀ ਦੀ ਸ਼ੋਭਾ ਯਾਤਰਾ ਦੌਰਾਨ ਕਈ ਰਾਜਨੀਤਿਕ ਲੋਕ ਨਤਮਸਤਕ ਹੋਏ ਤੇ ਇਸ ਦੌਰਾਨ ਮੰਤਰੀ ਅਮਨ ਅਰੋੜਾ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਸ਼ੋਭਾ ਯਾਤਰਾ ਵਿਚ ਇਕੱਠੇ ਨਜ਼ਰ ਆਏ ਅਤੇ ਉਨ੍ਹਾਂ ਕਿਹਾ ਕਿ ਅੱਜ ਉਹ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਿਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਇਸ ਦੇ ਨਾਲ ਹੀ ਅਮਨ ਅਰੋੜਾ ਤੇ ਚਰਨਜੀਤ ਸਿੰਘ ਚੰਨੀ ਵਲੋਂ ਸਭ ਨੂੰ ਰਾਮਨੌਮੀ ਦੀ ਵਧਾਈ ਦਿੱਤੀ ਗਈ।