ਲੋਪੋਕੇ ਪੁਲਿਸ ਵਲੋਂ ਹੈਰੋਇਨ, ਲਾਹਣ ਤੇ ਚਾਲੂ ਭੱਠੀ ਸਮੇਤ 4 ਕਾਬੂ

ਚੋਗਾਵਾਂ, (ਅੰਮ੍ਰਿਤਸਰ), 5 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਡੀ.ਜੀ.ਪੀ. ਪੰਜਾਬ, ਡੀ.ਆਈ.ਜੀ. ਬਾਰਡਰ ਰੇਂਜ, ਐਸ.ਐਸ.ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰਿੰਦਰ ਸਿੰਘ ਗਿੱਲ ਕਪਤਾਨ ਇਨਵੈਸਟੀਗੇਸ਼ਨ ਅਤੇ ਡੀ.ਐਸ.ਪੀ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਤੇ ਪੁਲਿਸ ਪਾਰਟੀ ਵਲੋਂ 50 ਗ੍ਰਾਮ ਹੈਰੋਇਨ, 1500 ਕਿਲੋ ਲਾਹਣ, 37,500 ਮਿਲੀਲੀਟਰ ਨਜਾਇਜ਼ ਸ਼ਰਾਬ, ਇਕ ਚਾਲੂ ਭੱਠੀ ਸਮੇਤ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਖਬਰ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਦੋਸ਼ੀ ਨਿਰਮਲ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਰਾਜਵਿੰਦਰ ਸਿੰਘ ਵਾਸੀ ਹਰਦੋਰਤਨ ਨੂੰ ਗ੍ਰਿਫ਼ਤਾਰ ਕਰਕੇ ਐਨ.ਡੀ.ਪੀ.ਐਸ. ਅਤੇ ਐਕਸਾਈਜ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।