ਸ਼ਾਮ ਸਾਢੇ 7 ਵਜੇ ਸ਼ੁਰੂ ਹੋਵੇਗਾ ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ

ਮੁਹਾਲੀ, 5 ਅਪ੍ਰੈਲ- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ 18ਵੇਂ ਸੀਜ਼ਨ ਵਿਚ ਅੱਜ ਇਕ ਡਬਲ ਹੈਡਰ (ਇਕ ਦਿਨ ਵਿਚ 2 ਮੈਚ) ਖੇਡਿਆ ਜਾਵੇਗਾ। ਦਿਨ ਦੇ ਦੂਜੇ ਮੈਚ ਵਿਚ, ਪੰਜਾਬ ਕਿੰਗਜ਼ ਰਾਜਸਥਾਨ ਰਾਇਲਜ਼ ਨਾਲ ਭਿੜੇਗੀ। ਇਹ ਮੈਚ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਪੰਜਾਬ ਨੇ ਇਸ ਸੀਜ਼ਨ ਵਿਚ ਹੁਣ ਤੱਕ ਦੋ ਮੈਚ ਖੇਡੇ ਹਨ ਅਤੇ ਦੋਵੇਂ ਜਿੱਤੇ ਹਨ। ਰਾਜਸਥਾਨ ਨੇ ਹੁਣ ਤੱਕ ਤਿੰਨ ਮੈਚ ਖੇਡੇ ਹਨ, ਜਿਨ੍ਹਾਂ ਵਿਚੋਂ ਉਨ੍ਹਾਂ ਨੇ ਸਿਰਫ਼ ਇਕ ਜਿੱਤਿਆ ਹੈ ਅਤੇ ਦੋ ਹਾਰੇ ਹਨ।