ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੇਅਰਮੈਨ ਸੁਖਵਿੰਦਰ ਦਾਸ ਕੁਰੜ ਨੂੰ ਕੁਰਸੀ 'ਤੇ ਬਿਠਾਇਆ

ਮਹਿਲ ਕਲਾਂ,5 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਿਲ ਕਲਾਂ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਨਵ-ਨਿਯੁਕਤ ਚੇਅਰਮੈਨ ਸੁਖਵਿੰਦਰ ਦਾਸ ਕੁਰੜ ਦੇ ਤਾਜਪੋਸ਼ੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਕੁਰਸੀ 'ਤੇ ਬਿਰਾਜਮਾਨ ਕੀਤਾ । ਇਸ ਮੌਕੇ ਉਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਲਕੇ ਅੰਦਰ ਆਗਾਜ਼ ਵੀ ਕੀਤਾ। ਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉਗੋਕੇ, ਸੋਨੀਆ ਮਾਨ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਆਦਿ ਹਾਜ਼ਰ ਸਨ।