ਆਈ.ਪੀ.ਐਲ.-2025 : ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡੇ ਜਾਣ ਵਾਲੇ ਮੈਚ ਨੂੰ ਲੈ ਕੇ ਦਰਸ਼ਕਾਂ ਵਿਚ ਭਾਰੀ ਉਤਸ਼ਾਹ


ਐੱਸ. ਏ.ਐਸ.ਨਗਰ , 5 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡੇ ਜਾਣ ਵਾਲੇ ਟਾਟਾ ਆਈ.ਪੀ.ਐਲ.-2025 ਸੀਜ਼ਨ ਦੇ 18ਵੇਂ ਮੈਚ ਨੂੰ ਲੈ ਕੇ ਦਰਸ਼ਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮੈਚ ਸ਼ੁਰੂ ਹੋਣ ਵਿਚ ਕੁਝ ਸਮਾਂ ਬਾਕੀ ਹੈ। ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫ਼ੈਸਲਾ ਕੀਤਾ। ਇਸ ਦੌਰਾਨ ਬਾਲੀਵੁੱਡ ਗਾਇਕਾ ਜੈਸਮੀਨ ਸੈਂਡਲਜ ਵਲੋਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਗਿਆ।