JALANDHAR WEATHER

ਕੋਟ ਮਿੱਤ ਸਿੰਘ ਦੇ ਲਾਪਤਾ ਹੋਏ ਸਿਮਰਨਜੀਤ ਸਿੰਘ ਜੀ ਨਹਿਰ 'ਚ ਮਿਲੀ ਲਾਸ਼

ਸੁਲਤਾਨਵਿੰਡ (ਅੰਮ੍ਰਿਤਸਰ), 6 ਅਪ੍ਰੈਲ (ਗੁਰਨਾਮ ਸਿੰਘ ਬੁੱਟਰ) - ਪਿੰਡ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਦੇ ਪਿਛਲੇ ਦਿਨੀ ਘਰ ਤੋ ਲਾਪਤਾ ਹੋਏ ਸਿਮਰਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਕੋਟ ਮਿੱਤ ਸਿੰਘ ਦੀ ਅੱਜ ਸਵੇਰੇ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਤੋਂ ਲਾਸ਼ ਬਰਾਮਦ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਥਾਣਾ ਸੁਲਤਾਨਵਿੰਡ ਦੇ ਏ.ਐਸ.ਆਈ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸਿਮਰਨਜੀਤ ਸਿੰਘ ਨੂੰ ਲੱਭਣ ਲਈ ਇਲਾਕਿਆਂ ਵਿਚ ਚੈਕਿੰਗ ਕੀਤੀ ਜਾ ਰਹੀ ਸੀ ਤੇ ਅੱਜ ਉਸ ਦੀ ਨਹਿਰ ਕੋਟ ਮਿੱਤ ਸਿੰਘ ਦੇ ਪੁਲ ਵਿਚੋਂ ਲਾਸ਼ ਬਰਾਮਦ ਹੋਈ ਹੈ। ਉਨ੍ਹਾ ਦੱਸਿਆ ਕਿ ਜੋ ਜਾਂਚ ਵਿਚ ਸਾਹਮਣੇ ਆਵੇਗਾ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ