JALANDHAR WEATHER

ਮੈਡੀਕਲ ਸਟੋਰ ’ਤੇ ਪੁਲਿਸ ਵਲੋਂ ਛਾਪੇਮਾਰੀ

 ਫ਼ਿਰੋਜ਼ਪੁਰ, 6 ਅਪ੍ਰੈਲ (ਸੁਖਵਿੰਦਰ ਸਿੰਘ) – ਸੂਬਾ ਸਰਕਾਰ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਚਲਾਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਹੋਰ ਸਫਲਤਾ ਮਿਲੀ, ਜਦ ਅੱਜ ਸਵੇਰ ਸਾਢੇ 10 ਵਜੇ ਦੇ ਕਰੀਬ ਬੱਸ ਅੱਡਾ ਫ਼ਿਰੋਜ਼ਪੁਰ ਸ਼ਹਿਰ ਸਥਿਤ ਸ਼ਿਵ ਸ਼ਕਤੀ ਮੈਡੀਕਲ ਸਟੋਰ ’ਤੇ ਪੁਲਿਸ ਨੇ ਛਾਪੇਮਾਰੀ ਕਰਕੇ ਮੈਡੀਕਲ ਨਸ਼ਾ ਬਰਾਮਦ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਉਕਤ ਮੈਡੀਕਲ ਸਟੋਰ ’ਤੇ ਮੈਡੀਕਲ ਨਸ਼ਾ ਮਿਲਦਾ ਹੈ, ਜਿਸ ’ਤੇ ਪੁਲਿਸ ਪਾਰਟੀ ਨੇ ਆਪਣੇ ਵਲੋਂ ਇਕ ਵਿਅਕਤੀ ਨੂੰ ਭੇਜ ਮੈਡੀਕਲ ਨਸ਼ਾ ਮੰਗਵਾਇਆ ਤਾਂ ਮੈਡੀਕਲ ਸਟੋਰ ਮਾਲਕ ਨੇ ਮੈਡੀਕਲ ਨਸ਼ਾ ਉਸ ਨੂੰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਹੀ ਛਾਪੇਮਾਰੀ ਕੀਤੀ ਗਈ ਹੈ ਅਤੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰ ਦੀ ਜਾਂਚ ਚਲ ਰਹੀ ਹੈ ਤੇ ਬਰਾਮਦੀ ਸੰਬੰਧੀ ਪੂਰੀ ਜਾਣਕਾਰੀ ਬਾਅਦ ’ਚ ਦਿੱਤੀ ਜਾਵੇਗੀ। ਇਸ ਮੌਕੇ ਐੱਸ.ਐਚ.ਓ. ਸਿਟੀ ਹਰਿੰਦਰ ਸਿੰਘ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ