ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 6 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚੋਂ ਇਲਾਜ ਲਈ ਲਿਆਂਦੇ ਇਕ ਹਵਾਲਾਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਰਵੀ ਪੁਤਰ ਕੁਲਦੀਪ ਸਿੰਘ ਕੇਂਦਰੀ ਜੇਲ੍ਹ ਤੋਂ ਸਿਹਤ ਖ਼ਰਾਬ ਹੋਣ ਕਾਰਨ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਜਿਸ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ।