ਸੁਨਾਮ 'ਚ ਦੋਸਤਾ ਵਲੋਂ ਨੌਜਵਾਨ ਦੋਸਤ ਦਾ ਕਤਲ

ਸੁਨਾਮ ਊਧਮ ਸਿੰਘ ਵਾਲਾ , 6 ਅਪ੍ਰੈਲ ( ਸਰਬਜੀਤ ਸਿੰਘ ਧਾਲੀਵਾਲ) - ਅੱਜ ਦੇਰ ਸ਼ਾਮ ਸੁਨਾਮ ਦੀ ਇੰਦਰਾ ਬਸਤੀ ਵਿਚ ਦੋਸਤਾ 'ਚ ਹੋਏ ਝਗੜੇ ਦੌਰਾਨ ਇਕ ਨੌਜਵਾਨ ਦਾ ਕਤਲ ਹੋ ਜਾਣ ਦੀ ਖ਼ਬਰ ਹੈ । ਮਿਲੀ ਜਾਣਕਾਰੀ ਅਨੁਸਾਰ ਰਾਹੁਲ ਕੁਮਾਰ ( 22) ਪੁੱਤਰ ਮੂਲ ਚੰਦ ਨੂੰ ਕੁਝ ਦੋਸਤਾਂ ਨੇ ਕਿਰਚਾ ਆਦਿ ਤੇਜਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਪਰ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਐਸ.ਐਚ.ਓ. ਇੰਸਪੈਕਟਰ ਪ੍ਰਤੀਕ ਜਿੰਦਲ ਨੇ ਕਤਲ ਹੋਣ ਦੀ ਪੁਸ਼ਟੀ ਕਰਦਿਆ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।