ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਮਹਾਂਪੰਚਾਇਤ ਲਈ ਰਵਾਨਾ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਨਿੱਜੀ ਹਸਪਤਾਲ ਖੰਨਾ ਨਰਸਿੰਗ ਹੋਮ ਅਤੇ ਹਸਪਤਾਲ ਵਿਚੋਂ ਛੁੱਟੀ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਰਵਾਨਾ ਹੋ ਗਏ ਹਨ। ਉਹ ਹੁਣ ਇਥੋਂ ਧਨੌਲਾ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਦੇ ਵਿਚ ਜਾ ਰਹੇ ਹਨ। ਡਾਕਟਰ ਰਣਜੀਤ ਖੰਨਾ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਨੂੰ ਵੀਲ੍ਹ ਚੇਅਰ ਛੱਡ ਕੇ ਪੈਦਲ ਤੁਰਨ ਲਈ ਕਾਫ਼ੀ ਸਮਾਂ ਲੱਗੇਗਾ। ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਨੂੰ ਫਿਜੀਓ ਥੈਰੇਪੀ ਦੀ ਸਲਾਹ ਦਿੱਤੀ ਹੈ।