JALANDHAR WEATHER

ਨਵਾਂਸ਼ਹਿਰ ’ਚ ਸਕੂਲ ਆਫ਼ ਐਮੀਨੈਂਸ ਦੇ ਬਲਾਕ ਦਾ ਉਦਘਾਟਨ

ਨਵਾਂਸ਼ਹਿਰ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ’ਚ 6 ਕਰੋੜ ਦੀ ਲਾਗਤ ਨਾਲ ਤਿਆਰ ਸਕੂਲ ਆਫ਼ ਐਮੀਨੈਂਸ ਦੀ ਇਮਾਰਤ ਦੇ ਨਵੇਂ ਬਲਾਕ ਦਾ ਉਦਘਾਟਨ ਪੰਜਾਬ ਸਰਕਾਰ ਵਲੋਂ ਮਨੀਸ਼ ਸਿਸੋਦੀਆ ਸਾਬਕਾ ਕੈਬਨਿਟ ਮੰਤਰੀ ਦਿੱਲੀ ਅਤੇ ਇੰਚਾਰਜ ਆਮ ਆਦਮੀ ਪਾਰਟੀ ਪੰਜਾਬ ਦੀ ਹਾਜ਼ਰੀ ’ਚ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ’ਚ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਾਡੀ ਸਰਕਾਰ ਆਉਣ ’ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ 12 ਹਜ਼ਾਰ ਦੇ ਕਰੀਬ ਸਕੂਲਾਂ ਦਾ ਨਵੀਨੀਕਰਨ ਕੀਤਾ ਗਿਆ ਅਤੇ ਜਿਸ ਦੇ ਉਦਘਾਟਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਇਸ ਸਮੇਂ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦਿੱਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ