JALANDHAR WEATHER

ਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿਚ ਦਿੱਤੀ ਗਈ ਚੁਣੌਤੀ

 ਨਵੀਂ ਦਿੱਲੀ, 7 ਅਪ੍ਰੈਲ- ਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਹਾਲਾਂਕਿ, ਇਸ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਸਤਖ਼ਤ ਕਰ ਦਿੱਤੇ ਹਨ, ਜਿਸ ਨਾਲ ਇਹ ਕਾਨੂੰਨ ਬਣ ਗਿਆ ਹੈ। ਇਸ ਸੰਬੰਧੀ ਸੁਪਰੀਮ ਕੋਰਟ ਵਿਚ ਛੇ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਸ ਦੌਰਾਨ ਅੱਜ ਸੁਪਰੀਮ ਕੋਰਟ ਵਿਚ, ਸੀਨੀਅਰ ਵਕੀਲ ਕਪਿਲ ਸਿੱਬਲ ਨੇ ਵਕਫ਼ (ਸੋਧ) ਬਿੱਲ 2025 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦਾ ਜ਼ਿਕਰ ਕੀਤਾ। ਇਸ ’ਤੇ, ਚੀਫ਼ ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਉਹ ਦੁਪਹਿਰ ਨੂੰ ਜ਼ਿਕਰ ਪੱਤਰ ਨੂੰ ਵੇਖਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲਿਆਂ ਨੂੰ ਸੂਚੀਬੱਧ ਕਰਨ ਦੀ ਇਕ ਪ੍ਰਣਾਲੀ ਹੈ ਅਤੇ ਪਟੀਸ਼ਨਾਂ ’ਤੇ ਸੁਣਵਾਈ ਦਾ ਫੈਸਲਾ ਉਸੇ ਅਨੁਸਾਰ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ