ਚੌਕਸੀ ਵਿਭਾਗ ਵਲੋਂ ਰਿਸ਼ਵਤ ਲੈਂਦਾ ਕੈਫ਼ੇ ਦਾ ਮਾਲਕ ਗ੍ਰਿਫ਼ਤਾਰ

ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)-ਚੌਕਸੀ ਵਿਭਾਗ ਹੁਸ਼ਿਆਰਪੁਰ ਵਲੋਂ ਅੱਜ ਬਿਨਾਂ ਡਰਾਈਵਿੰਗ ਟੈਸਟ ਦਿੱਤਿਆਂ ਲਾਇਸੈਂਸ ਬਣਾਉਣ ਦੇ ਏਵਜ਼ ਵਜੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕੈਫ਼ੇ ਦੇ ਮਾਲਕ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਵਿਭਾਗ ਹੁਸ਼ਿਆਰਪੁਰ ਦੇ ਡੀ.ਐਸ.ਪੀ. ਮੁਨੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤਕਰਤਾ ਨੇ ਕਿਹਾ ਸੀ ਕਿ ਉਸ ਨੇ ਆਪਣੀ ਪਤਨੀ ਦਾ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਅਨਮੋਲ ਇੰਟਰਪ੍ਰਾਈਜ਼ਜ਼ ਕੈਫ਼ੇ ਟਾਂਡਾ ਰੋਡ, ਨਜ਼ਦੀਕ ਡਰਾਈਵਿੰਗ ਟਰੇਨਿੰਗ ਸੈਂਟਰ ਹੁਸ਼ਿਆਰਪੁਰ ਦੇ ਮਾਲਕ ਨੇ 5 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ।